ਨਵੀਂ ਦਿੱਲੀ, 27 ਨਵੰਬਰ
ਕੌਮੀ ਰਾਜਧਾਨੀ ਵਿਚ ਪ੍ਰਦੂਸ਼ਣ ਨੂੰ ਘਟਾਉਣ ਲਈ ਸਿਰਫ਼ ਸੀਐੱਨਜੀ ਨਾਲ ਚੱਲਣ ਵਾਲੇ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਹੀ ਸ਼ਹਿਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਦੋਂ ਕਿ ਪੈਟਰੋਲ ਤੇ ਡੀਜ਼ਲ ਨਾਲ ਚੱਲਣ ਵਾਲੇ ਆਵਾਜਾਈ ਦੇ ਸਾਰੇ ਸਰੋਤਾਂ ਦੇ ਕੌਮੀ ਰਾਜਧਾਨੀ ਵਿਚ ਦਾਖ਼ਲੇ ’ਤੇ 3 ਦਸੰਬਰ ਤੱਕ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਹੋਰ ਬਾਲਣ ’ਤੇ ਚੱਲਣ ਵਾਲੇ ਵਾਹਨਾਂ ਦੇ ਦਾਖਲੇ ’ਤੇ ਵੀ 3 ਦਸੰਬਰ ਤੱਕ ਪਾਬੰਦੀ ਰਹੇਗੀ। ਇਹ ਫੈਸਲਾ ਦਿੱਲੀ ਵਿਚ ਹਵਾ ਦੀ ਗੁਣਵੱਤਾ ਨੂੰ ਸੁਧਾਰਨ ਲਈ ਕੀਤਾ ਗਿਆ ਹੈ।