ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਫਰਵਰੀ
ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਬਜਟ 2022-23 ਲਈ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਸਨ। ਇਸ ਵਿੱਚ ਲੋਕਾਂ ਨੇ ਹਿੱਸਾ ਲਿਆ ਤੇ ਸਰਕਾਰ ਨੂੰ ਦਿੱਲੀ ਦੀ ਆਰਥਿਕ ਤਰੱਕੀ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਸਬੰਧੀ ਲੋਕਾਂ ਤੋਂ ਵੱਧ ਤੋਂ ਵੱਧ ਸੁਝਾਅ ਮਿਲੇ। ਦਿੱਲੀ ਦੇ ਨੌਜਵਾਨਾਂ, ਵਪਾਰੀਆਂ, ਉਦਯੋਗਪਤੀਆਂ, ਉੱਦਮੀਆਂ ਆਦਿ ਨੇ ਸਰਕਾਰ ਨੂੰ ਸੁਝਾਅ ਦਿੱਤਾ ਕਿ ਦਿੱਲੀ ਦੇ ਆਰਥਿਕ ਵਿਕਾਸ ਅਤੇ ਨਵੀਆਂ ਨੌਕਰੀਆਂ ਪੈਦਾ ਕਰਨ ਲਈ ਕੀ ਕੀਤਾ ਜਾ ਸਕਦਾ ਹੈ। ਦਿੱਲੀ ਸਰਕਾਰ ਇਨ੍ਹਾਂ ਸਾਰੇ ਸੁਝਾਵਾਂ ਦਾ ਅਧਿਐਨ ਕਰ ਰਹੀ ਹੈ ਅਤੇ ਜਿੱਥੇ ਵੀ ਸੰਭਵ ਹੋਵੇਗਾ, ਸਰਕਾਰ ਇਨ੍ਹਾਂ ਸੁਝਾਵਾਂ ਨੂੰ ਆਪਣੀਆਂ ਨੀਤੀਆਂ ਵਿੱਚ ਸ਼ਾਮਲ ਕਰਨ ਲਈ ਕੰਮ ਕਰੇਗੀ। ਉਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਨੋਟਬੰਦੀ, ਕਰੋਨਾ ਮਹਾਮਾਰੀ ਕਾਰਨ ਦਿੱਲੀ ਦੀ ਅਰਥਵਿਵਸਥਾ ਹੌਲੀ ਹੋ ਗਈ ਹੈ। ਲੰਬੇ ਸਮੇਂ ਤੋਂ ਲੌਕਡਾਊਨ ਕਾਰਨ ਕਾਰੋਬਾਰ ਲੀਹੋਂ ਲੱਥ ਗਿਆ ਹੈ, ਇਸ ਨੂੰ ਮੁੜ ਲੀਹ ‘ਤੇ ਲਿਆਉਣ ਅਤੇ ਦਿੱਲੀ ਦੀ ਅਰਥਵਿਵਸਥਾ ਨੂੰ ਮੰਦੀ ਦੇ ਦੌਰ ‘ਚੋਂ ਬਾਹਰ ਕੱਢਣ ਲਈ ਆਉਣ ਵਾਲੇ ਬਜਟ ’ਚ ਦਿੱਲੀ ਦੇ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ, ਜਿਵੇਂ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਇਸ ਦੀ ਬਿਹਤਰ ਸਮਝ ਹੈ। ਵਪਾਰ-ਉਦਯੋਗ ਨੂੰ ਕਿਵੇਂ ਅੱਗੇ ਲਿਜਾਇਆ ਜਾਵੇ। ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਵੀ ਇਸ ਗੱਲ ਦੀ ਸਮਝ ਹੈ ਕਿ ਨਵੀਆਂ ਨੌਕਰੀਆਂ ਕਿਵੇਂ ਪੈਦਾ ਕੀਤੀਆਂ ਜਾਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਬਾਰੇ ਨਵੇਂ ਵਿਚਾਰ ਮਿਲੇ। ਵੱਖ-ਵੱਖ ਆਈਟੀ ਪਾਰਕਾਂ ਦੀ ਸਥਾਪਨਾ ਕਰਕੇ ਦਿੱਲੀ ਨੂੰ ਇੱਕ ਆਈਟੀ ਹੱਬ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਨਾ ਸਿਰਫ਼ ਆਈਟੀ ਫਰਮਾਂ ਨੂੰ ਦਿੱਲੀ ਵਿੱਚ ਨਿਵੇਸ਼ ਕਰਨ ਲਈ ਆਕਰਸ਼ਿਤ ਕੀਤਾ ਜਾਵੇਗਾ।