ਨਵੀਂ ਦਿੱਲੀ, 26 ਜੂਨ
ਸੀਬੀਆਈ ਨੇ ਪੰਜਾਬ ਨੈਸ਼ਨਲ ਬੈਂਕ ਦੇ ਕਥਿਤ 787 ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ ਰਤੁਲ ਪੁਰੀ ਅਤੇ ਹੋਰਾਂ ਦੇ ਦਿੱਲੀ-ਐੱਨਸੀਆਰ ਟਿਕਾਣਿਆਂ ’ਤੇ ਛਾਪੇ ਮਾਰੇ। ਸੂਤਰਾਂ ਮੁਤਾਬਕ ਸੀਬੀਆਈ ਮੌਜ਼ਰ ਬੇਅਰ ਸੋਲਰ ਲਿਮਟਿਡ ਦੀ ਸ਼ਮੂਲੀਅਤ ਵਾਲੇ ਕਥਿਤ ਘਪਲੇ ਵਿੱਚ ਦਿੱਲੀ-ਐੱਨਸੀਆਰ ਵਿੱਚ 6 ਥਾਵਾਂ ’ਤੇ ਤਲਾਸ਼ੀ ਲੈ ਰਹੀ ਹੈ। ਧਿਆਨ ਯੋਗ ਹੈ ਕਿ ਰਤੁਲ ਪੁਰੀ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦਾ ਭਾਣਜਾ ਹੈ।