ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਸਤੰਬਰ
ਕੌਮੀ ਰਾਜਧਾਨੀ ਦਿੱਲੀ ਵਿੱਚ ਇਸ ਵਾਰ ਸਤੰਬਰ ਮਹੀਨੇ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਹ ਆਲ ਟਾਈਮ ਰਿਕਾਰਡ ਨੂੰ ਤੋੜਨ ਦੇ ਨੇੜੇ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਵੀ ਦਿੱਲੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਦੂਜੇ ਪਾਸੇ ਸਫਦਰਜੰਗ ਖੇਤਰ ਵਿੱਚ 4.1 ਮਿਲੀਮੀਟਰ ਬਾਰਿਸ਼ ਦੇ ਨਾਲ ਇਸ ਵਾਰ ਸਤੰਬਰ ਮਹੀਨੇ ਦੌਰਾਨ 413.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਤੋਂ ਪਹਿਲਾਂ ਸਾਲ 1944 ਵਿੱਚ 417.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ, ਜੋ ਕਿ ਸਤੰਬਰ ਮਹੀਨੇ ਦੇ ਆਲ ਟਾਈਮ ਰਿਕਾਰਡ ਤੋਂ ਸਿਰਫ 4 ਮਿਲੀਮੀਟਰ ਘੱਟ ਹੈ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਵਿੱਚ ਅਗਲੇ ਹਫਤੇ ਤੱਕ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ।