ਨਵੀਂ ਦਿੱਲੀ (ਨਿੱਜੀ ਪੱਤਰ ਪ੍ਰੇਰਕ):
ਰਾਮਗੜ੍ਹੀਆ ਬੋਰਡ ਦਿੱਲੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ (62) ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਬੇਰੀ ਵਾਲਾ ਬਾਗ ਸੁਭਾਸ਼ ਨਗਰ, ਨਵੀਂ ਦਿੱਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਚਿਤਾ ਨੂੰ ਅਗਨੀ ਮ੍ਰਿਤਕ ਦੇ ਪੁੱਤਰ ਕਵਲਦੀਪ ਸਿੰਘ ਨੇ ਵਿਖਾਈ। ਉਹ ਆਪਣੇ ਪਿਛੇ ਪਤਨੀ, ਪੁੱਤਰ, ਨੂੰਹ ਅਤੇ ਪੋਤਰਾ ਛੱਡ ਗਏ ਹਨ। ਗਾਗੀ ਰਾਮਗੜ੍ਹੀਆ ਬੋਰਡ ਦਿੱਲੀ ਦੇ ਪ੍ਰਧਾਨ ਹੋਣ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਹੋਰ ਵੱਖ-ਵੱਖ ਆਹੁਦਿਆਂ ’ਤੇ ਵੀ ਰਹੇ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟਾਇਆ।