ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਫਰਵਰੀ
ਪੁਲੀਸ ਨੇ ਇੱਕ 38 ਸਾਲਾ ਸੇਵਾਮੁਕਤ ਸੂਬੇਦਾਰ ਨੂੰ ਪਿਛਲੇ ਮਹੀਨੇ ਦਵਾਰਕਾ ਦੇ ਇੱਕ ਪਾਰਕ ਵਿੱਚ ਇੱਕ 19 ਸਾਲਾ ਮੁਟਿਆਰ ਨਾਲ ਕਥਿਤ ਤੌਰ ’ਤੇ ਦਿੱਲੀ ਪੁਲੀਸ ਦੇ ਮੁਲਾਜ਼ਮ ਦੱਸ ਕੇ ਕਥਿਤ ਬਲਾਤਕਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਔਰਤ ਨੇ ਦੋਸ਼ ਲਾਇਆ ਸੀ ਕਿ ਉਸ ਨਾਲ ਕਥਿਤ ਬਲਾਤਕਾਰ ਕੀਤਾ ਗਿਆ ਸੀ ਤੇ 28 ਜਨਵਰੀ ਦੀ ਸ਼ਾਮ ਨੂੰ ਉਸ ਦੇ ਦੋਸਤ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਉਸ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਮੁਲਜ਼ਮ ਨੇ ਉਸ ਦੇ ਦੋਸਤ ਨੂੰ ਤਿੰਨ ਥੱਪੜ ਮਾਰੇ।