ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਅਗਸਤ
ਸ਼ੁੱਕਰਵਾਰ ਨੂੰ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ, ਜਿਸ ਕਾਰਨ ਪਾਣੀ ਭਰ ਗਿਆ ਤੇ ਟਰੈਫਿਕ ਜਾਮ ਹੋ ਗਿਆ, ਮੌਸਮ ਵਿਭਾਗ ਨੇ ਅਗਲੇ ਕੁਝ ਘੰਟਿਆਂ ਦੌਰਾਨ ਹੋਰ ਬਾਰਸ਼ ਦੀ ਪੇਸ਼ੀਨਗੋਈ ਕੀਤੀ ਹੈ। ਮੱਧ, ਦੱਖਣੀ ਅਤੇ ਉੱਤਰੀ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸ਼ਾਮ ਨੂੰ ਮੀਂਹ ਪਿਆ। ਮੌਸਮ ਵਿਭਾਗ ਨੇ ਕਿਹਾ ਗਿਆ ਸੀ ਕਿ ਅਗਲੇ ਕੁਝ ਘੰਟਿਆਂ ਦੌਰਾਨ ਪ੍ਰੀਤ ਵਿਹਾਰ, ਆਈਟੀਓ, ਅਕਸ਼ਰਧਾਮ ਤੇ ਸ਼ਹਿਰ ਦੇ ਹੋਰ ਵੱਖ-ਵੱਖ ਥਾਵਾਂ ’ਤੇ ਦਰਮਿਆਨੀ ਤੋਂ ਭਾਰੀ ਬਾਰਿਸ਼, ਦਰਮਿਆਨੀ ਗਰਜ ਅਤੇ ਬਿਜਲੀ ਦੇ ਨਾਲ ਹੋਣ ਦੀ ਸੰਭਾਵਨਾ ਹੈ। ਉਕਤ ਇਲਾਕਿਆਂ ਵਿੱਚ ਸ਼ਾਮ ਨੂੰ ਮੀਂਹ ਪੈਣ ਮਗਰੋਂ ਹਾਲਤ ਖਰਾਬ ਹੋ ਗਏ।