ਨਵੀਂ ਦਿੱਲੀ, 7 ਜੂਨ
ਮਨੀ ਲਾਂਡਰਿੰਗ ਦੀ ਜਾਂਚ ਦੌਰਾਨ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਛਾਪੇ ਦੌਰਾਨ 2.85 ਕਰੋੜ ਰੁਪਏ ਅਤੇ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਗਏ ਹਨ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵਿਰੁੱਧ ਸੋਮਵਾਰ ਨੂੰ ਛਾਪੇਮਾਰੀ ਕੀਤੀ ਗਈ ਸੀ, ਉਨ੍ਹਾਂ ਨੇ ਸਿੱਧੇ ਜਾਂ ਅਸਿੱਧੇ ਤੌਰ ‘ਤੇ ਮਨੀ ਲਾਂਡਰਿੰਗ ਵਿੱਚ ਮੰਤਰੀ ਦੀ ਮਦਦ ਕੀਤੀ ਸੀ।