ਨਵੀਂ ਦਿੱਲੀ, 29 ਮਈ
ਸੁਪਰੀਮ ਕੋਰਟ ਦੀ ਰਜਿਸਟਰੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਸੱਤ ਦਿਨ ਵਧਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਦੀ ਰਜਿਸਟਰੀ ਨੇ ਇਹ ਕਹਿੰਦਿਆਂ ਪਟੀਸ਼ਨ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਕਿਉਂਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿੱਚ ਜਾਣ ਦੀ ਆਜ਼ਾਦੀ ਦਿੱਤੀ ਗਈ ਹੈ, ਇਸ ਲਈ ਇਹ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ। ਕੇਜਰੀਵਾਲ ਨੇ ਸਿਹਤ ਦਾ ਹਵਾਲਾ ਦੇ ਕੇ ਪਟੀਸ਼ਨ ’ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ ਸੀ।