ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੁਲਾਈ
ਸਿੱਖ ਯੂਥ ਆਰਗੇਨਾਈਜੇਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ, ਸਕੱਤਰ ਅਮਰਜੀਤ ਸਿੰਘ ਅਤੇ ਮੈਂਬਰ ਹਰਭਜਨ ਸਿੰਘ ਤੇ ਜਗਤਾਰ ਸਿੰਘ ਨੇ ਉਤਰੀ ਦਿੱਲੀ ਦੇ ਲਾਰੇਂਸ ਰੋਡ, ਕੇਸ਼ਵਪੁਰਮ ਵਿੱਚ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦੀ ਬਾਂਹ ਫੜਦਿਆਂ ਉਨ੍ਹਾਂ ਨੂੰ ਮੁਫ਼ਤ ਪੰਜਾਬੀ ਦੀਆਂ ਪਾਠ ਪੁਸਤਕਾਂ, ਰਜਿਸਟਰ, ਪੈਨ, ਕਲਰ ਅਤੇ ਜੁਮੈਟਰੀ ਬਾਕਸ ਦੇ ਨਾਲ-ਨਾਲ ਸੈਨੇਟਾਈਜ਼ਰ ਅਤੇ ਮਾਸਕ ਵੀ ਵੰਡੇ। ਗਗਨਦੀਪ ਸਿੰਘ ਨੇ ਕਿਹਾ ਕਿ ਕਰੋਨਾ ਦੇ ਮੱਦੇਨਜ਼ਰ ਸਕੂਲ ਬੰਦ ਹੋਣ ਕਾਰਨ ‘ਆਨਲਾਈਨ’ ਪੜ੍ਹਾਈ ਕਰਵਾਈ ਜਾ ਰਹੀ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਪੁਸਤਕਾਂ ਨਹੀਂ ਮਿਲ ਰਹੀਆਂ।ਇਸ ਬਾਬਤ ਪੰਜਾਬੀ ਹੈਲਪ ਲਾਈਨ ਦੇ ਪ੍ਰਧਾਨ ਪ੍ਰਕਾਸ਼ ਸਿੰਘ ਗਿੱਲ ਤੋਂ ਜਦੋਂ ਉਹਨਾਂ ਨੂੰ ਇਹ ਜਾਣਕਾਰੀ ਮਿਲੀ ਤਾਂ ਉਹਨਾਂ ਨੇ ਆਪਣੀ ਸਸ਼ਸਥਾ ਦੇ ਸਮੂਹ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਇਹਨਾਂ ਸਕੂਲੀ ਵਿਦਿਆਰਥੀਆਂ ਨੂੰ ਪੰਜਾਬੀ ਪੁਸਤਕਾਂ ਦੇ ਨਾਲਂਨਾਲ ਸਟੇਸ਼ਨਰੀ ਦੇਣ ਦਾ ਵੀ ਮਨ ਬਣਾਇਆ।