ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਅਪਰੈਲ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ’ਚ ਕੇਜਰੀਵਾਲ ਦਾ ਖੌਫ਼ ਹੈ। ਉਨ੍ਹਾਂ ਕਿਹਾ ਕਿ ਔਰਤਾਂ ਵਿਰੁੱਧ ਦੋਸ਼ ’ਚ ‘ਆਪ’ ਆਗੂ ਅਨੂਪ ਕੇਸਰੀ, ਜੋ ਅੱਜ ਹਟਾਏ ਜਾਣ ਵਾਲੇ ਸਨ, ਉਨ੍ਹਾਂ ਨੂੰ ਰਾਤ 12 ਵਜੇ ਭਾਜਪਾ ’ਚ ਸ਼ਾਮਲ ਕਰ ਲਿਆ ਗਿਆ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਤੇ ਨਵੇਂ ਮੁੱਖ ਮੰਤਰੀ ਦਾ ਚਿਹਰਾ ਅਨੁਰਾਗ ਠਾਕੁਰ ਪਾਰਟੀ ’ਚ ਸ਼ਾਮਲ ਕਰਨ ਲਈ ਹਿਮਾਚਲ ਪੁੱਜੇ। ਅਜਿਹੇ ਲੋਕਾਂ ਦੀ ਥਾਂ ਭਾਜਪਾ ਵਿੱਚ ਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵਾਲਿਆਂ ਨੇ ਜੇਕਰ ਇਮਾਨਦਾਰੀ ਨਾਲ ਜਨਤਾ ਲਈ ਕੰਮ ਕੀਤਾ ਹੁੰਦਾ ਤਾਂ ਇੰਨਾ ਡਰ ਨਹੀਂ ਸੀ ਹੋਣਾ। ਮੁੱਖ ਮੰਤਰੀ ਬਦਲਣ ਦੀ ਕੋਈ ਲੋੜ ਨਹੀਂ ਹੈ ਤੇ ਨਾ ਹੀ ਦੂਜੀਆਂ ਪਾਰਟੀਆਂ ਦੇ ਦਾਗੀ ਲੋਕਾਂ ਦੇ ਪੈਰੀਂ ਪੈਣ ਦੀ ਲੋੜ ਹੈ।