ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੇ ਇਤਿਹਾਸ ਨੂੰ ਦੇਸ਼ ਦੇ ਹਰ ਘਰ ਤਕ ਪਹੁੰਚਾਉਣਾ ਉਨ੍ਹਾਂ ਮੁੱਖ ਟੀਚਾ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ ਪਰ ਅਫਸੋਸ 350 ਸਾਲ ਬਾਅਦ ਵੀ ਇਸ ਗੱਲ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਸਫ਼ਲ ਰਹੇ ਹਾਂ, ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਇਸ ਦੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਰਾਗੀ ਜਥਿਆਂ, ਅਤੇ ਸਿੱਖ ਬੁੱਧੀਜੀਵੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ।