ਨਵੀਂ ਦਿੱਲੀ, 31 ਮਈ
ਦਿੱਲੀ ਸਰਕਾਰ ਨੇ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੀ ਕੌਮੀ ਰਾਜਧਾਨੀ ਨੂੰ ਵੱਧ ਪਾਣੀ ਸਪਲਾਈ ਕਰਨ ਲਈ ਹਰਿਆਣਾ ਨੂੰ ਨਿਰਦੇਸ਼ ਦੇਣ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਿਆਨਕ ਗਰਮੀ ਕਾਰਨ ਸ਼ਹਿਰ ਵਿੱਚ ਪਾਣੀ ਦੀ ਮੰਗ ਵਿੱਚ ਕਾਫੀ ਵਾਧਾ ਹੋਇਆ ਹੈ ਅਤੇ ਗੁਆਂਢੀ ਰਾਜ ਹਰਿਆਣਾ ਨੂੰ ਮਹੀਨੇ ਲਈ ਵਾਧੂ ਪਾਣੀ ਛੱਡਣ ਦੇ ਨਿਰਦੇਸ਼ ਦਿੱਤੇ ਜਾਣ। ਦਿੱਲੀ ਸਰਕਾਰ ਨੇ ਕਿਹਾ ਕਿ ਰਾਜਧਾਨੀ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਕੰਮ ਕਰਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ।