ਨਵੀਂ ਦਿੱਲੀ, 27 ਸਤੰਬਰ
ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਰਾਹਤ ਦਿੰਦਿਆਂ ਦਿੱਲੀ ਹਾਈ ਕੋਰਟ ਨੇ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਸੋਸ਼ਲ ਮੀਡੀਆ ’ਤੇ ਉਨ੍ਹਾਂ ਖਿਲਾਫ ਕਥਿਤ ਮਾਣਹਾਨੀ ਵਾਲੀਆਂ ਪੋਸਟਾਂ ਨੂੰ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ 22 ਸਤੰਬਰ ਨੂੰ ਐਲ-ਜੀ ਸਕਸੈਨਾ ਨੇ ਆਪ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਦੂਜੇ ਪਾਸੇ ਆਪ ਨੇ ਦਾਅਵਾ ਕੀਤਾ ਸੀ ਕਿ ਐਲ ਜੀ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (ਕੇਵੀਆਈਸੀ) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ 1,400 ਕਰੋੜ ਰੁਪਏ ਦੇ ਕਥਿਤ ਘੁਟਾਲੇ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ ਐਲ ਜੀ ਨੇ ‘ਆਪ’ ਆਗੂਆਂ ਆਤਿਸ਼ੀ ਸਿੰਘ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ, ਸੰਜੇ ਸਿੰਘ ਅਤੇ ਜੈਸਮੀਨ ਸ਼ਾਹ ਖਿਲਾਫ ਸੋਸ਼ਲ ਮੀਡੀਆ ’ਤੇ ਝੂਠੀਆਂ ਅਤੇ ਮਾਣਹਾਨੀ ਵਾਲੀਆਂ ਪੋਸਟਾਂ ਪਾਉਣ ਦੇ ਦੋਸ਼ ਲਾਏ ਸਨ।