ਨਵੀਂ ਦਿੱਲੀ, 12 ਅਕਤੂਬਰ
ਦਿੱਲੀ ਹਾਈ ਕੋਰਟ ਨੇ ਅੱਜ ਗੁਜਰਾਤ ਕੇਡਰ ਦੇ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀ ਰਾਕੇਸ਼ ਅਸਥਾਨਾ ਦੀ ਸ਼ਹਿਰ ਦੇ ਪੁਲੀਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਚੀਫ ਜਸਟਿਸ ਡੀਐੱਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਨੇ ਕਿਹਾ,‘ਰਿੱਟ ਪਟੀਸ਼ਨ ਅਤੇ ਬਕਾਇਆ ਅਰਜ਼ੀਆਂ ਨੂੰ ਖਾਰਜ ਕਰ ਦਿੱਤਾ ਗਿਆ ਹੈ।’