ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਧਰਮ ਦੇ ਪ੍ਰਚਾਰ ਅਤੇ ਸਿੱਖ ਕੌਮ ਦੀ ਸੇਵਾ ਵਿਚ ਲੱਗੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਰਿਪੁਦਮਨ ਸਿੰਘ ਮਲਿਕ ਨਾ ਸਿਰਫ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਲੱਗੇ ਸਨ ਬਲਕਿ ਉਹ ਕਈ ਦਹਾਕਿਆਂ ਤੋਂ ਕੈਨੇਡਾ ਦੀ ਧਰਤੀ ’ਤੇ ਜਾਂਦੇ ਪਰਵਾਸੀਆਂ ਦੀ ਮਦਦ ਕਰਦੇ ਸਨ। ਉਨ੍ਹਾਂ ਕਿਹਾ ਕਿ ਮਲਿਕ ਨੇ ਕੈਨੇਡਾ ਵਿਚ ਖਾਲਸਾ ਕਰੈਡਿਟ ਬੈਂਕ ਤੇ ਖਾਲਸਾ ਸਕੂਲ ਬਣਾ ਕੇ ਸਿੱਖ ਕੌਮ ਦੀ ਵੱਡੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਤਲ ਕਰਨ ਵਾਲਿਆਂ ਨੂੰ ਇਹ ਕਾਰਾ ਕਰਨ ਲਈ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।