ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਦਸੰਬਰ
ਰੋਹਿਣੀ ਜ਼ਿਲ੍ਹਾ ਅਦਾਲਤ ਵਿੱਚ ਕਥਿਤ ਤੌਰ ‘ਤੇ ਟਿਫਨ ਬੰਬ ਰੱਖਣ ਦੇ ਦੋਸ਼ ਹੇਠ ਇੱਕ 49 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਦਿੱਲੀ ਪੁਲੀਸ ਨੇ ਕਿਹਾ ਕਿ ਮੁਲਜ਼ਮ ਇੱਕ ਡੀਆਰਡੀਓ ਵਿਗਿਆਨੀ ਹੈ। ਸਪੈਸ਼ਲ ਸੈੱਲ ਦੇ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਭਾਰਤ ਭੂਸ਼ਣ ਕਟਾਰੀਆ ਵਜੋਂ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਉਸ ਦੇ ਖਿਲਾਫ ਕਾਫੀ ਸਬੂਤ ਹਨ, ਜਿਸ ਵਿੱਚ ਇਲੈਕਟ੍ਰਾਨਿਕ ਸਬੂਤ ਵੀ ਸ਼ਾਮਲ ਹਨ ਜੋ ਅਦਾਲਤ ਦੇ ਅਹਾਤੇ ਵਿੱਚ ਉਸ ਦੀ ਮੌਜੂਦਗੀ ਨੂੰ ਦਰਸਾਉਂਦੇ ਹਨ। ਉਨ੍ਹਾਂ ਨੇ ਕਿਸੇ ਵੀ ਦਹਿਸ਼ਤੀ ਕੋਣ ਤੋਂ ਇਨਕਾਰ ਕੀਤਾ ਹੈ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਪੈਸ਼ਲ ਸੈੱਲ ਦੀਆਂ ਕਈ ਟੀਮਾਂ ਨੇ 24 ਘੰਟੇ ਕੰਮ ਕੀਤਾ ਹੈ। ਇਸ ਦੌਰਾਨ ਉੱਤਰੀ ਰੇਂਜ ਨੇ 10 ਦਸੰਬਰ ਨੂੰ ਕੋਰਟ ਰੂਮ ਨੰਬਰ 102 ਦੇ ਸਾਰੇ ਕੇਸਾਂ ਦੀ ਸੂਚੀ ਦੀ ਜਾਂਚ ਕੀਤੀ।