ਨਵੀਂ ਦਿੱਲੀ, 20 ਅਕਤੂਬਰ
ਦਿੱਲੀ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਤੀਸ ਹਜ਼ਾਰੀ ਜ਼ਿਲ੍ਹਾ ਅਦਾਲਤ ਦੇ ਅਹਾਤੇ ਵਿੱਚ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਇੱਕ ਵਿਅਕਤੀ ਨੂੰ ਦੋ ਮਹੀਨਿਆਂ ਦੀ ਅੰਤਰਿਮ ਜ਼ਮਾਨਤ ਦੀ ਮਨਜ਼ੂਰੀ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਪਵਨ ਸਿੰਘ ਰਾਜਾਵਤ ਨੇ ਦੋਸ਼ੀ ਸੰਦੀਪ ਸ਼ਰਮਾ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਉਸ ਨੂੰ ਮੈਡੀਕਲ ਆਧਾਰ ’ਤੇ ਜ਼ਮਾਨਤ ਦਿੱਤੀ ਗਈ ਹੈ। ਏਜੰਸੀ