ਨਵੀਂ ਦਿੱਲੀ, 9 ਅਕਤੂਬਰ
ਦੱਖਣੀ-ਪੱਛਮੀ ਦਿੱਲੀ ਦੇ ਸਰੋਜਨੀ ਨਗਰ ਵਿੱਚ ਇਕ ਉਸਾਰੀ ਵਾਲੀ ਥਾਂ ’ਤੇ ਸੀਵਰੇਜ ਦੀ ਸਫ਼ਾਈ ਕਰਦੇ ਹੋਏ ਗੈਸ ਚੜ੍ਹਨ ਕਾਰਨ ਦੋ ਮਜ਼ਦੂਰਾਂ ਮੌਤ ਹੋ ਗਈ, ਜਦੋਂਕਿ ਇਕ ਜ਼ਖ਼ਮੀ ਹੋ ਗਿਆ। ਅੱਜ ਦਿੱਲੀ ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਦੁਪਹਿਰ ਨੂੰ ਵਾਪਰੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਮਜ਼ਦੂਰ ਸੀਵਰ ਟੈਂਕ ਦੀ ਸਫ਼ਾਈ ਕਰਨ ਅੰਦਰ ਗਏ ਤਾਂ ਉਨ੍ਹਾਂ ਨੂੰ ਸਾਹ ਵਿੱਚ ਲੈਣ ਵਿੱਚ ਦਿੱਕਤ ਆਈ ਤੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਦੀ ਮੌਤ ਜ਼ਹਿਰੀਲੀ ਗੈਸ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਮਜ਼ਦੂਰ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ