ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕੌਮੀ ਤਰਾਨੇ ‘ਜਨ ਗਣ ਮਨ’ ਅਤੇ ਕੌਮੀ ਗੀਤ ‘ਵੰਦੇ ਮਾਤਰਮ’ ਦੇ ਬਰਾਬਰ ਪ੍ਰਚਾਰ ਲਈ ਨੀਤੀ ਬਣਾਉਣ ਮੰਗ ਕਰਦੀ ਪਟੀਸ਼ਨ ’ਤੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਆਖਿਆ ਹੈ। ਕਾਰਜਕਾਰੀ ਚੀਫ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਸਚਿਨ ਦੱਤਾ ਦੇ ਬੈਂਚ ਨੇ ਭਾਜਪਾ ਨੇਤਾ ਅਤੇ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਅਤੇ ਸਬੰਧਤ ਧਿਰਾਂ ਨੂੰ ਆਪਣਾ ਜਵਾਬ ਦਾਖਲ ਕਰਨ ਲਈ ਸਮਾਂ ਦਿੱਤਾ ਹੈ। ਅਦਾਲਤ ਨੇ ਇਸ ਸਬੰਧ ਵਿੱਚ ਨੈਸ਼ਨਲ ਕੌਂਸਲ ਫਾਰ ਐਜੂੇਕਸ਼ਨ ਰਿਸਰਚ ਐਂਡ ਟਰੇਨਿੰਗ ਤੋਂ ਵੀ ਜਵਾਬ ਮੰਗਿਆ ਹੈ। ਮਾਮਲੇ ’ਤੇ ਅਗਲੀ ਸੁਣਵਾਈ 9 ਨਵੰਬਰ ਨੂੰ ਹੋਵੇਗੀ। -ਪੀਟੀਆਈ