ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਫਰਵਰੀ
ਕੌਮੀ ਰਾਜਧਾਨੀ ਦਿੱਲੀ ਪਹਿਲੀ ਮਾਰਚ ਤੋਂ ਚਿੜੀਆ ਘਰ ਆਨਲਾਈਨ ਟਿਕਟ ਪ੍ਰਣਾਲੀ ਰਾਹੀਂ ਜਨਤਾ ਲਈ ਮੁੜ ਖੋਲ੍ਹਣ ਲਈ ਤਿਆਰ ਹੈ। ਇਹ ਜਾਣਕਾਰੀ ਚਿੜੀਆ ਘਰ ਦੇ ਅਧਿਕਾਰੀਆਂ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਜਧਾਨੀ ਵਿੱਚ ਕਰੋਨਾ ਦੇ ਕੇਸ ਵਧਣ ਮਗਰੋਂ ਪੰਜ ਜਨਵਰੀ ਨੂੰ ਚਿੜੀਆ ਘਰ ਅਸਥਾਈ ਤੌਰ ‘ਤੇ ਬੰਦ ਕਰ ਦਿੱਤੇ ਸਨ। ਆਨਲਾਈਨ ਟਿਕਟਾਂ ਦੀ ਬੁਕਿੰਗ ਦੇ ਸਬੰਧ ਵਿੱਚ ਲਿੰਕ ਵੀ 4 ਜਨਵਰੀ ਨੂੰ ਬੰਦ ਕਰ ਦਿੱਤਾ ਗਿਆ ਸੀ। ਸਾਰੇ ਸੈਕਸ਼ਨ ਸੁਪਰਵਾਈਜ਼ਰਾਂ ਨੂੰ ਇਹ ਯਕੀਨੀ ਬਣਾਉਣ ਲਈ ਸਲਾਹ ਦਿੱਤੀ ਗਈ ਹੈ ਕਿ ਕੋਵਿਡ-19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਸੈਲਾਨੀ ਸਮਾਜਿਕ ਦੂਰੀ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨ। ਇਸ ਤੋਂ ਪਹਿਲਾਂ ਚਿੜੀਆ ਘਰਾਂ ਨੂੰ 1 ਅਗਸਤ 2021 ਨੂੰ ਸੈਲਾਨੀਆਂ ਲਈ ਖੋਲ੍ਹਿਆ ਗਿਆ ਸੀ ਪਰ ਇਸ ਨੂੰ ਦੇਸ਼ ਵਿੱਚ ਕੋਵਿਡ ਸੰਕਟ ਲਈ ਦੁਬਾਰਾ ਬੰਦ ਕਰ ਦਿੱਤਾ ਗਿਆ ਸੀ।