ਜਲੰਧਰ (ਨਿੱਜੀ ਪੱਤਰ ਪ੍ਰੇਰਕ): ਇੱਕੋ ਛੱਤ ਹੇਠਾਂ 19 ਤੋਂ ਵੱਧ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਾਪਤ ਕਰਨ ਲਈ 7370 ਲੋਕਾਂ ਨੇ ਜ਼ਿਲ੍ਹੇ ਵਿੱਚ ਲਗਾਏ ਗਏ ਚਾਰ ਸੁਵਿਧਾ ਕੈਂਪਾਂ ਵਿੱਚ ਭਾਗ ਲਿਆ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਲੰਧਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਚ ਲਾਏ ਗਏ ਚਾਰੇ ਕੈਂਪਾਂ ਵਿੱਚ ਕੁੱਲ 7370 ਭਾਗੀਦਾਰਾਂ ਵੱਲੋਂ ਵੱਖ-ਵੱਖ ਸੇਵਾਵਾਂ ਲਈ ਅਪਲਾਈ ਕੀਤਾ ਗਿਆ ਹੈ।