ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਜੂਨ
ਕਮਿਸ਼ਨਰੇਟ ਪੁਲੀਸ ਨੇ ਮਾਸਕ ਨਾ ਪਾਉਣ ਵਾਲੇ 9454 ਲੋਕਾਂ ਦੇ ਚਲਾਨ ਕਰ ਕੇ ਉਨ੍ਹਾਂ ਪਾਸੋਂ 40.72 ਲੱਖ ਰੁਪਏ ਦਾ ਜੁਰਮਾਨਾ ਵਸੂਲ ਕੀਤਾ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਵੱਲੋਂ ਮਾਸਕ ਨਾ ਪਾਉਣ ’ਤੇ 9454 ਵਿਅਕਤੀਆਂ ਨੂੰ 40.72 ਲੱਖ ਰੁਪਏ ਦਾ ਜੁਰਮਾਨਾ ਕਰਨ ਤੋਂ ਇਲਾਵਾ ਹੋਮ ਕੁਆਰੰਟੀਨ ਦੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਹੁਣ ਤੱਕ 37 ਵਿਅਕਤੀਆਂ ਨੂੰ 65,000 ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਕਮਿਸ਼ਨਰੇਟ ਵੱਲੋਂ ਜਨਤਕ ਥਾਵਾਂ ’ਤੇ ਥੁੱਕਣ ਕਰਕੇ 284 ਲੋਕਾਂ ਨੂੰ 31,600 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਪੁਲੀਸ ਵੱਲੋਂ 36,179 ਟਰੈਫਿਕ ਚਲਾਨ ਕਰਕੇ 2007 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਇਸੇ ਤਰ੍ਹਾਂ 46 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 83,000 ਰੁਪਏ ਅਤੇ 23 ਆਟੋ ਰਿਕਸ਼ਾ ਨੂੰ ਓਵਰਲੋਡਿਡ ਹੋਣ ’ਤੇ 11,500 ਰੁਪਏ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ ਅਤੇ 94 ਵਿਅਕਤੀਆਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ’ਤੇ 1,88,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅੱਜ ਪੁਲੀਸ ਵੱਲੋਂ 260 ਟਰੈਫਿਕ ਚਲਾਨ ਕੀਤੇ ਗਏ ਹਨ ਜਦਕਿ 212 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ ਚਲਾਨ ਕਰਕੇ 1,06,000 ਰੁਪਏ ਜੁਰਮਾਨਾ ਲਗਾਇਆ ਗਿਆ ਹੈ।