ਦਾਜ ਮੰਗਣ ਦੇ ਦੋਸ਼ ਹੇਠ ਕੇਸ
ਪਠਾਨਕੋਟ: ਵਿਆਹੁਤਾ ਕੋਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਉਸ ਦੇ ਪਤੀ ਖ਼ਿਲਾਫ਼ ਥਾਣਾ ਸੁਜਾਨਪੁਰ ਦੀ ਪੁਲੀਸ ਨੇ ਆਈਪੀਸੀ ਦੀ ਧਾਰਾ 498-ਏ, 406 ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਕੇਸ ਰਿੰਪੀ ਪੁੱਤਰੀ ਤਰਸੇਮ ਲਾਲ ਵਾਸੀ ਗੁਗਰਾਂ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਆਪਣੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਉਸ ਦਾ ਵਿਆਹ 7 ਅਕਤੂਬਰ 2019 ਨੂੰ ਕਮਲ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਠੰਡੀ ਖੂਹੀ ਨਾਲ ਹੋਇਆ ਸੀ। ਵਿਆਹ ਸਮੇਂ ਉਸ ਦੇ ਮਾਤਾ-ਪਿਤਾ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਸੀ। ਵਿਆਹ ਤੋਂ ਕਰੀਬ ਦੋ ਮਹੀਨੇ ਬਾਅਦ ਉਸ ਦੇ ਪਤੀ ਨੇ ਉਸ ਨੂੰ ਤੰਗ, ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਦਾਜ ਵਿੱਚ ਕਾਰ ਦੀ ਮੰਗ ਕਰਨ ਲੱਗ ਪਏ। ਉਸ ਨੇ ਪਹਿਲਾਂ ਦਿੱਤਾ ਹੋਇਆ ਦਾਜ ਵੀ ਖੁਰਦ-ਬੁਰਦ ਕਰ ਦਿੱਤਾ। -ਪੱਤਰ ਪ੍ਰਰੇਕ