ਪੱਤਰ ਪ੍ਰੇਰਕ
ਫਗਵਾੜਾ, 15 ਅਕਤੂਬਰ
ਰਿਹਾਣਾ ਜੱਟਾਂ ਵਿਖੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਬੱਸ ਵੱਲੋਂ ਟੱਕਰ ਮਾਰਨ ਕਾਰਨ ਵਿਅਕਤੀ ਦੀ ਹੋਈ ਮੌਤ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਬੱਸ ਡਰਾਈਵਰ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸ.ਐੱਚ.ਓ ਰਾਵਲਪਿੰਡੀ ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਵੱਲੋਂ ਬੱਸ ਡਰਾਈਵਰ ਜੋਗਾ ਸਿੰਘ ਪੁੱਤਰ ਕੰਦੋਲਾ ਥਾਣਾ ਆਦਮਪੁਰ ਖਿਲਾਫ਼ ਕੇਸ ਦਰਜ ਕੀਤਾ ਹੈ। ਵਰਨਣਯੋਗ ਹੈ ਕਿ ਕੱਲ੍ਹ ਰਿਹਾਣਾ ਜੱਟਾਂ ਲਾਗੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਇੱਕ ਬੱਸ ਵਲੋਂ ਟੱਕਰ ਮਾਰ ਦਿੱਤੀ ਸੀ ਜਿਸ ਕਾਰਨ ਅਮਰਜੀਤ ਸਿੰਘ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਸੀ ਜਦਕਿ ਉਦੀ ਪਤਨੀ ਅਨੀਤਾ ਰਾਣੀ ਗੰਭੀਰ ਜ਼ਖਮੀ ਹੋ ਗਈ ਸੀ।