ਨਿੱਜੀ ਪੱਤਰ ਪ੍ਰੇਰਕ
ਫਗਵਾੜਾ, 12 ਅਕਤੂਬਰ
ਸਾਈਬਰ ਕ੍ਰਾਈਮ ਕਪੂਰਥਲਾ ਵੱਲੋਂ ਪੈਸੇ ਇੰਨਸਵੈੱਸਟ ਕਰਨ ਦੇ ਨਾਂ ’ਤੇ ਲੱਖਾਂ ਦੀ ਠੱਗੀ ਮਾਰਨ ਦੇ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸ਼ਿਕਾਇਤਕਰਤਾ ਰੂਚੀ ਗੁਪਤਾ ਪਤਨੀ ਤਰੰਗ ਕੁਮਾਰ ਵਾਸੀ ਰੇਲ ਕੋਚ ਫੈਕਟਰੀ ਨੇ ਪੁਲੀਸ ਨੂੰ ਦਿੱਤੀ ਸੂਚਨਾ ’ਚ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਇਨਵੈੱਸਟਮੈਂਟ ਦੇ ਨਾਮ ’ਤੇ ਉਸ ਨਾਲ 25 ਲੱਖ 13 ਹਜ਼ਾਰ 850 ਰੁਪਏ ਦੀ ਆਨਲਾਈਨ ਠੱਗੀ ਮਾਰੀ ਹੈ। ਉਸ ਨੇ ਪੁਲੀਸ ਨੂੰ ਸ਼ਿਕਾਇਤ ਕਰ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਸਬੰਧ ’ਚ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।