ਪੱਤਰ ਪ੍ਰੇਰਕ
ਫਗਵਾੜਾ, 20 ਨਵੰਬਰ
ਇੱਕ ਵਿਅਕਤੀ ਦੇ ਘਰ ’ਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕਰਨ ਸਬੰਧੀ ਸਦਰ ਪੁਲੀਸ ਨੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰਾਮ ਕੁਮਾਰ ਪੁੱਤਰ ਸਿਮਰੂ ਰਾਮ ਵਾਸੀ ਖਲਵਾੜਾ ਕਾਲੋਨੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਪੇਂਟ ਦਾ ਕੰਮ ਕਰਦਾ ਹੈ ਤੇ 18 ਨਵੰਬਰ ਨੂੰ ਉਹ ਕੰਮ ਤੋਂ ਘਰ ਨੂੰ ਜਾ ਰਿਹਾ ਸੀ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਪੁਲੀਸ ਨੇ ਡਿੰਪੀ ਖਲਵਾੜਾ ਕਾਲੋਨੀ, ਭੋਟੂ ਖਲਵਾੜਾ ਕਲੋਨੀ, ਹੈਪੀ, ਅਮਰਜਾ, ਮਨੀ ਤੇ ਤਿੰਨ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।