ਗੁਰਦੇਵ ਸਿੰਘ ਗਹੂੰਣ
ਬਲਾਚੌਰ, 12 ਮਾਰਚ
ਆਮ ਆਦਮੀ ਪਾਰਟੀ ਦੀ ਬਲਾਚੌਰ ਇਕਾਈ ਦੀ ਮੀਟਿੰਗ ਸਤਨਾਮ ਸਿੰਘ ਜਲਾਲਪੁਰ ਅਤੇ ਅਸ਼ੋਕ ਕਟਾਰੀਆ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਚੇਚੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਚੇਚੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਮਾਰਚ ਨੂੰ ਬਾਘਾ ਪੁਰਾਣਾ ਵਿੱਚ ਕਿਸਾਨ ਮਹਾਂ ਸੰਮੇਲਨ ’ਚ ਸ਼ਾਮਲ ਹੋ ਰਹੇ ਹਨ, ਇਸ ਲਈ ਪਾਰਟੀ ਦੀਆਂ ਜ਼ਿਲ੍ਹੇ ਦੀਆਂ ਸਾਰੀਆਂ ਇਕਾਈਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਵਰਕਰਾਂ ਦੀ ਸ਼ਮੂਲੀਅਤ ਕਰਨ ਲਈ ਹਦਾਇਤਾਂ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨ ਮਹਾਂ ਸੰਮੇਲਨ ਨੂੰ ਸਫਲ ਬਣਾਇਆ ਜਾ ਸਕੇ। ਇਸ ਮੌਕੇ ਚੰਦਰ ਮੋਹਨ ਜੇ.ਡੀ., ਸਤਨਾਮ ਸਿੰਘ ਜਲਾਲਪੁਰ, ਅਸ਼ੋਕ ਕਟਾਰੀਆ, ਆਤਮਾ ਰਾਮ, ਬਿੱਟਾ ਰਾਣਾ, ਰਮਨ ਕਸਾਣਾ, ਸਿਮਰਜੀਤ, ਰਾਜਿੰਦਰ ਸਿੰਘ ਲੋਹਟੀਆ ਆਦਿ ਆਗੂਆਂ ਨੇ ਵਿਸ਼ਵਾਸ਼ ਦਿਲਾਇਆ ਕਿ ਪਾਰਟੀ ਦੀ ਬਲਾਚੌਰ ਇਕਾਈ ਦੇ ਸਮੂਹ ਸਰਕਲਾਂ ਦੇ ਵਰਕਰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਕਿਸਾਨ ਮਹਾਂ ਸੰਮੇਲਨ ਨੂੰ ਸਫਲ ਬਣਾਉਣਗੇ।