ਪੱਤਰ ਪ੍ਰੇਰਕ
ਫਗਵਾੜਾ, 27 ਮਈ
ਸਿਟੀ ਪੁਲੀਸ ਨੇ ਚੋਰੀਆਂ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਪਾਸੋਂ ਇੱਕ ਮੋਟਰਸਾਈਕਲ ਬਰਾਮਦ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਹਰਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਚੋਰੀਆਂ ਕਰਨ ਦਾ ਆਦੀ ਹੈ ਤੇ ਅੱਜ ਵੀ ਚੋਰੀ ਦੇ ਮੋਟਰਸਾਈਕਲ ’ਤੇ ਆ ਰਿਹਾ ਹੈ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਜੇ.ਸੀ.ਟੀ. ਪੁਲ ਲਾਗਿਉਂ ਹੈਰੀ ਨੂੰ ਕਾਬੂ ਕਰ ਕੇ ਉਸ ਪਾਸੋਂ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਹੈਰੀ ਵਾਸੀ ਪਿੰਡ ਸੂਰਜਾ ਵਜੋਂ ਹੋਈ ਹੈ।