ਜਲੰਧਰ: ਥਾਣਾ ਨਕੋਦਰ ਦੀ ਪੁਲੀਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਮੈਰਿਜ ਪੈਲੇਸ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੈਰਿਜ ਪੈਲੇਸ ਵਿਚ ਵਿਆਹ ਸਮਾਗਮ ਚੱਲ ਰਿਹਾ ਸੀ ਜਿਸ ਵਿਚ 100 ਤੋਂ ਵੱਧ ਲੋਕ ਸ਼ਾਮਲ ਸਨ। ਐੱਸਐੱਚਓ ਜਸਵਿੰਦਰ ਕੁਮਾਰ ਨੇ ਦੱਸਿਆ ਕਿ ਪੈਲੇਸ ਨੂੰ ਸੋਨੂੰ ਧੀਰ ਨਾਂ ਦੇ ਵਿਅਕਤੀ ਨੇ ਕਿਰਾਏ ’ਤੇ ਲਿਆ ਹੋਇਆ ਸੀ। ਜਦੋਂ ਪੁਲੀਸ ਨੇ ਛਾਪਾ ਮਾਰਿਆ ਤਾਂ ਪੈਲੇਸ ਅੰਦਰ 100 ਤੋਂ ਵੱਧ ਲੋਕ ਹਾਜ਼ਰ ਸਨ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ। ਮੈਰਿਜ ਪੈਲੇਸ ਚਲਾ ਰਹੇ ਸੋਨੂੰ ਧੀਰ ਨੇ ਕੋਈ ਆਗਿਆ ਵੀ ਨਹੀਂ ਲਈ ਹੋਈ ਸੀ। ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੀ ਕੋਵਿਡ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਤੇ ਵਿਆਹ ਸਮਾਗਮ ਵਿਚ 20 ਤੋਂ ਵੱਧ ਵਿਅਕਤੀ ਸ਼ਾਮਲ ਨਹੀਂ ਹੋ ਸਕਦੇ। -ਨਿੱਜੀ ਪੱਤਰ ਪ੍ਰੇਰਕ