ਪੱਤਰ ਪ੍ਰੇਰਕ
ਆਦਮਪੁਰ ਦੋਆਬਾ (ਜਲੰਧਰ), 17 ਜੂਨ
ਕੋਵਿਡ-19 ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਵੱਲ ਮਦਦ ਦਾ ਹੱਥ ਵਧਾਉਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਜਲੰਧਰ ਵਿੱਚ 1220 ਕੋਵਿਡ-19 ਪੀੜਤਾਂ ਦੇ ਵਾਰਸਾਂ ਨੂੰ 5.98 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਨਾਲ 1578 ਮੌਤਾਂ ਦਰਜ ਹੋਈਆਂ ਹਨ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਲਈ 1256 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 1220 ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।