ਪੱਤਰ ਪ੍ਰੇਰਕ
ਫਤਿਹਗੜ੍ਹ ਚੂੜੀਆਂ, 28 ਅਕਤੂਬਰ
ਹਲਕਾ ਫਤਿਹਗੜ੍ਹ ਚੂੜੀਆਂ ਦੇ ਅਕਾਲੀ ਵਰਕਰਾਂ ਦੇ ਅਹੁਦੇਦਾਰਾਂ ਦੀ ਮੀਟਿੰਗ ਪਿੰਡ ਲੋਧੀਨੰਗਲ ’ਚ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ ਹੇਠ ਹੋਈ।
ਇਸ ਮੌਕੇ ਲੋਧੀਨੰਗਲ ਨੇ ਵਰਕਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨੂੰ ਅਕਾਲੀ ਦਲ ਨਾਲ ਜੋੜਨ ਲਈ ਲਾਮਬੰਦ ਹੋ ਕੇ ਕੰਮ ਕਰਨ। ਇਸ ਮੌਕੇ ਲੋਧੀਨੰਗਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦੀ ਇਹ ਸੀਟ ਬਹੁਮਤ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਅਤੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਉਸਾਰੂ ਤੇ ਲੋਕ ਪੱਖੀ ਨੀਤੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਰਫ ਕੁਰਸੀ ਦੀ ਖਾਤਿਰ ਆਪਸੀ ਪਾਟੋਧਾੜ ਦਾ ਸ਼ਿਕਾਰ ਹੋ ਚੁੱਕੀ ਕਾਂਗਰਸ ਪਾਰਟੀ ਦਾ ਇਸ ਵਾਰ ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੋਗ ਪੈ ਜਾਵੇਗਾ।
ਇਸ ਮੌਕੇ ਅਕਾਲੀ ਆਗੂ ਗੁਰਵਿੰਦਰ ਸਿੰਘ ਪਨੂੰ, ਕੰਵਰ ਸੰਦੀਪ ਸਿੰਘ ਲੋਧੀਨੰਗਲ, ਕੰਵਲਜੀਤ ਸਿੰਘ, ਅਮਰੀਕ ਸਿੰਘ ਬਾਲੇਵਾਲ, ਹਰਵੰਤ ਸਿੰਘ ਕਾਹਲੋਂ, ਸੁਖਰਾਜ ਸਿੰਘ, ਜਰਨੈਲ ਸਿੰਘ, ਕੁਲਦੀਪ ਸਿੰਘ, ਹਰਦੇਵ ਸਿੰਘ, ਕੁਲਦੀਪ ਸਿੰਘ, ਰਣਯੋਧ ਸਿੰਘ ਅਤੇ ਸ਼ਰਨਜੀਤ ਸਿੰਘ ਹਾਜ਼ਰ ਸਨ।