ਪੱਤਰ ਪ੍ਰੇਰਕ
ਸ਼ਾਹਕੋਟ, 3 ਜੁਲਾਈ
ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਨੇ ਯੂਨੀਅਨ ਦੀ ਸੂਬਾਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 6635 ਨਿਯੁਕਤ ਕੀਤੇ ਈ.ਟੀ.ਟੀ ਅਧਿਆਪਕ ਭਰਤੀ ਵਿਚ ਪਾਰਦਰਸ਼ਤਾ ਨੂੰ ਵਿਸਾਰੇ ਜਾਣ ਕਾਰਨ ‘ਆਪ’ ਸਰਕਾਰ ਦੀ ਪਲੇਠੀ ਭਰਤੀ ਸ਼ੱਕ ਦੇ ਘੇਰੇ ਵਿਚ ਆ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਅਧਿਆਪਕਾਂ ਨੂੰ ਉਨ੍ਹਾਂ ਦੇ ਪਿੱਤਰੀ ਜ਼ਿਲ੍ਹਿਆਂ ਵਿਚ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਦੂਰ-ਦੁਰੇਡੇ ਹੋਰਨਾਂ ਜ਼ਿਲ੍ਹਿਆਂ ਵਿਚ ਸਟੇਸ਼ਨ ਅਲਾਟ ਕਰਕੇ ਉਨ੍ਹਾਂ ਨਾਲ ਘੋਰ ਬੇਇਨਸਾਫ਼ੀ ਕੀਤੀ ਹੈ।
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜ਼ਿਲ੍ਹਾ ਪ੍ਰਧਾਨ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ,ਜਨਰਲ ਸਕੱਤਰ ਗਣੇਸ਼ ਭਗਤ ਨੇ ਬਿਆਨ ਰਾਹੀਂ ਕਿਹਾ ਕਿ 6635 ਅਧਿਆਪਕਾਂ ਦੀ ਭਰਤੀ ਵਿੱਚ ਸਿੱਖਿਆ ਵਿਭਾਗ ਵੱਲੋਂ ਉਮੀਦਵਾਰਾਂ ਨੂੰ ਚੋਣ ਵਾਲੇ ਸਟੇਸ਼ਨ ਨਾ ਦੇ ਕੇ ਦੂਰ-ਦੁਰਾਡੇ ਦੇ ਜ਼ਿਲ੍ਹਿਆਂ ਵਿਚਲੇ ਸਟੇਸ਼ਨਾਂ ਵੱਲ ਭੇਜਿਆ ਜਾ ਰਿਹਾ ਹੈ। ਜਦੋਂਕਿ ਅਧਿਆਪਕਾਂ ਦੇ ਪਿੱਤਰੀ ਜ਼ਿਲ੍ਹਿਆਂ `ਚ ਪੋਸਟਾਂ ਖਾਲੀ ਸਨ।