ਗੜ੍ਹਸ਼ੰਕਰ (ਪੱਤਰ ਪ੍ਰੇਰਕ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਨਵ ਨਿਯੁਕਤ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਕਾਲਜ ਮੈਨੇਜਮੈਂਟ ਵੱਲੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਡਾਇਰੈਕਟੋਰੇਟ ਆਫ਼ ਐਜ਼ੂਕੇਸ਼ਨ ਤੋਂ ਸਹਾਇਕ ਡਾਇਰੈਕਟਰ ਡਾ. ਅਮਨਪ੍ਰੀਤ ਸਿੰਘ, ਡਾ. ਜਸਬੀਰ ਸਿੰਘ ਪ੍ਰਿੰਸੀਪਲ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ, ਡਾ. ਜਸਪਾਲ ਸਿੰਘ ਪ੍ਰਿੰਸੀਪਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਹਾਜ਼ਰ ਹੋਏ।