ਜੋਗਿੰਦਰ ਸਿੰਘ ਕੁੱਲੇਵਾਲ
ਗੜ੍ਹਸ਼ੰਕਰ, 14 ਅਕਤੂਬਰ
ਇੱਥੇ ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਦਾ ਇੱਕ ਵਫ਼ਦ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਬਖਸ਼ ਕੌਰ ਚੱਕ ਗੁਰੂ ਦੀ ਅਗਵਾਈ ਹੇਠ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੂੰ ਮਿਲਿਆ ਤੇ ਮੰਗ ਪੱਤਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੀ ਸੂਬਾਈ ਆਗੂ ਗੁਰਬਖਸ਼ ਕੌਰ ਚੱਕ ਗੁਰੂ ਨੇ ਕਿਹਾ ਕਿ ਮੰਗ ਪੱਤਰ ਰਾਹੀਂ ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਨਵਾੜੀ ਵਿੱਚ ਵਾਪਸ ਲਏ ਜਾਣ, ਐੱਨਜੀਓ ਰਾਹੀਂ ਰਾਸ਼ਨ ਵੰਡਣਾ ਬੰਦ ਕਰਨ, ਚਾਰ ਮਹੀਨੇ ਤੋਂ ਰੁਕਿਆ ਮਾਣ ਭੱਤਾ ਜਾਰੀ ਕਰਨ ਆਦਿ ਦੀ ਪੁਰਜ਼ੋਰ ਮੰਗ ਕੀਤੀ ਗਈ। ਆਗੂਆਂ ਕਿਹਾ ਕਿ ਸਰਕਾਰ ਨੇ ਜੇਕਰ ਆਂਗਨਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਆਗੂਆਂ ਕਿਹਾ ਕਿ ਡਿਪਟੀ ਸਪੀਕਰ ਮੰਜਾਬ ਵੱਲੋਂ ਮੰਗਾਂ ਨੂੰ ਗੌਰ ਨਾਲ ਸੁਣਦਿਆਂ ਅਗਲੇਰੀ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਜਸਵਿੰਦਰ ਕੌਰ, ਜਗਦੀਸ਼ ਕੌਰ, ਪਰਮਿੰਦਰ ਕੌਰ, ਜਗਮੋਹਨ ਕੌਰ, ਹਰਮੇਸ਼ ਕੌਰ, ਹਰਬੰਸ ਕੌਰ, ਮਨਜੀਤ ਕੌਰ ਆਦਿ ਹਾਜ਼ਰ ਸਨ।