ਹੁਸ਼ਿਆਰਪੁਰ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁੰਦਰ ਸ਼ਾਮ ਅਰੋੜਾ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਮਰਥਨ ਦੀ ਅਪੀਲ ਕੀਤੀ। ਇਸ ਦੌਰਾਨ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੇ ਅਰੋੜਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅਰੋੜਾ ਨੇ ਕਿਹਾ ਕਿ ਕਰੋਨਾ ਕਾਲ ਦੌਰਾਨ ਉਨ੍ਹਾਂ ਨੇ ਹਲਕੇ ਦੇ ਸਾਰੇ ਲੋੜਵੰਦ ਲੋਕਾਂ ਦੀ ਹਰ ਜ਼ਰੂਰਤ ਨੂੰ ਪੂਰਾ ਕੀਤਾ ਅਤੇ ਦਵਾਈਆਂ ਤੱਕ ਮੁਹੱਈਆ ਕਰਵਾਈਆਂ। ਅਰੋੜਾ ਨੂੰ ਅੱਜ ਲੋਕਾਂ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।