ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 2 ਨਵੰਬਰ
ਸੰਯੁਕਤ ਕਿਸਾਨ-ਮਜ਼ਦੂਰ ਮੋਰਚੇ ਦੀ ਅਗਵਾਈ ਵਿੱਚ ਅੱਜ ਪਿੰਡ ਮੁੱਤੋਂ ਦੇ ਲੋਕਾਂ ਦੇ ਵਫ਼ਦ ਨੇ ਐੱਸਪੀ ਇਕਬਾਲ ਸਿੰਘ ਨੂੰ ਡੀ.ਐੱਸ.ਪੀ. ਦਫਤਰ ਬਲਾਚੌਰ ’ਚ ਮਿਲ ਕੇ ਪਿੰਡ ਦੇ ਵਿਅਕਤੀ ਕੁਲਦੀਪ ਕੁਮਾਰ ਨੂੰ ਜ਼ਖ਼ਮੀ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਵਫ਼ਦ ਦੇ ਆਗੂ ਰਾਣਾ ਕਰਨ ਸਿੰਘ, ਕਾਮਰੇਡ ਪਰਵਿੰਦਰ ਕੁਮਾਰ ਮੇਨਕਾ, ਹਰਪਾਲ ਸਿੰਘ ਮੱਕੋਵਾਲ ਤੇ ਕਰਨੈਲ ਸਿੰਘ ਭੱਲਾ ਆਦਿ ਨੇ ਪੁਲੀਸ ਅਧਿਕਾਰੀ ਨੂੰ ਦੱਸਿਆ ਕਿ ਘਟਨਾ ਨੂੰ ਇੱਕ ਮਹੀਨਾ ਹੋਣ ਦੇ ਬਾਵਜੂਦ ਵੀ ਦੋਸ਼ੀ ਹਾਲੇ ਵੀ ਪੁਲੀਸ ਦੀ ਗ੍ਰਿਫਤ ਤੋਂ ਬਾਹਰ ਹਨ। ਉਕਤ ਆਗੂਆਂ ਨੇ ਕਿਹਾ ਕਿ ਐੱਸਪੀ ਇਕਬਾਲ ਸਿੰਘ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਬਹੁਤ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਪੀੜਤਾਂ ਨਾਲ ਸਲਾਹ ਮਸ਼ਵਰਾ ਕਰਕੇ ਪੁਲੀਸ ਨੂੰ 4 ਨਵੰਬਰ ਤੱਕ ਦਾ ਸਮਾਂ ਦਿੱਤਾ ਅਤੇ ਐਲਾਨ ਕੀਤਾ ਕਿ ਉਕਤ ਸਮੇਂ ਤੱਕ ਪੁਲੀਸ ਨੇ ਕਾਰਵਾਈ ਨਾ ਕੀਤੀ ਤਾਂ 5 ਨਵੰਬਰ ਨੂੰ ਵੱਡਾ ਐਕਸ਼ਨ ਕੀਤਾ ਜਾਵੇਗਾ।