ਹੁਸ਼ਿਆਰਪੁਰ:
ਡੇਂਗੂ ਤੋਂ ਬਚਾਅ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਨਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਬਲਾਕ ਬਡਲਾ ਅਧੀਨ ਪੈਂਦੇ ਸਲੱਮ ਖੇਤਰਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਗਤੀਵਿਧੀਆਂ ਕੀਤੀਆਂ ਗਈਆਂ। ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦਾ ਸਰਵੇ ਕੀਤਾ ਗਿਆ ਅਤੇ ਡੇਂਗੂ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਮਨਪ੍ਰੀਤ ਸਿੰਘ ਨੇ ਡੇਂਗੂ ਦੇ ਲੱਛਣ, ਇਸ ਦੇ ਕਾਰਨ ਅਤੇ ਬਚਾਅ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸਾਫ਼-ਸਫ਼ਾਈ ਰੱਖਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਹਿਯੋਗ ਦੇਣ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ