ਪੱਤਰ ਪ੍ਰੇਰਕ
ਦਸੂਹਾ, 1 ਨਵੰਬਰ
ਇਥੇ ਉਪ ਮੰਡਲ ਮੈਜਿਸਟ੍ਰੇਟ ਦਸੂਹਾ ਕੰਵਲਜੀਤ ਸਿੰਘ ਦੀ ਅਗਵਾਈ ਹੇਠ ਸਥਾਨਕ ਅਨਾਜ ਮੰਡੀ ਵਿੱਚ ਭੂਮੀ ਅਤੇ ਪਾਣੀ ਸੰਭਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦਸੂਹਾ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਭੂਮੀ ਸੰਭਾਲ ਅਫਸਰ ਅਮਰਜੀਤ ਸਿੰਘ ਅਤੇ ਖੇਤੀਬਾੜੀ ਅਫਸਰ ਦਸੂਹਾ ਗੁਰਪ੍ਰੀਤ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪਲੀਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਦੇ ਨਾਲ ਹੀ ਖੇਤ ਦੀ ਮਿੱਟੀ ਇੱਕ ਸੈਂਟੀਮੀਟਰ ਤੱਕ ਹੇਠਾਂ ਦਬ ਜਾਂਦੀ ਹੈ। ਇਸ ਮੌਕੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਲੋਗਨਾਂ ਵਾਲੇ ਪੋਟਸਰ ਵੀ ਰਿਲੀਜ਼ ਕੀਤਾ ਗਿਆ। ਇਸ ਮੌਕੇ ਸੁਖਜੀਤ ਸਿੰਘ, ਸੁਖਵਿੰਦਰ ਸਿੰਘ, ਨੋਡਲ ਅਫਸਰ ਅਸ਼ੋਕ ਕੁਮਾਰ, ਨੋਡਲ ਅਫਸਰ ਰਾਜੇਸ਼ ਕੁਮਾਰ, ਰਸ਼ਮੀਤ ਕੁਮਾਰ, ਬਿਸ਼ਨ ਦਾਸ, ਧਿਆਨ ਚੰਦ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਿੰਦਰ ਸਿੰਘ ਮੌਜੂਦ ਸਨ।