ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਜਨਵਰੀ
ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਝੁੱਗੀ ਝੌਂਪੜੀਆਂ ਵਿੱਚ (ਸਲੱਮ ਖੇਤਰਾਂ) ਰਹਿਣ ਵਾਲੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸ਼ੁਰੂ ਕੀਤੀ ਗਈ ‘ਬਸੇਰਾ ਸਕੀਮ’ ਤਹਿਤ ਤਿੰਨ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਪ੍ਰਦਾਨ ਕੀਤਾ। ਇਸ ਸਬੰਧੀ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਪਰਗਟ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦੀ ਮੁੱਖ ਮੰਤਵ ਸ਼ਹਿਰੀ ਸਲੱਮ ਖੇਤਰਾਂ ਵਿੱਚ ਬੁਨਿਆਦੀ ਨਾਗਰਿਕ ਸਹੂਲਤਾਂ ਜਿਵੇਂ ਪੀਣ ਯੋਗ ਪਾਣੀ, ਸਟਰੀਟ ਲਾਈਟਾਂ ਅਤੇ ਸੜਕਾਂ ਦਾ ਨਿਰਮਾਣ ਕਰਨਾ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ, ਜੁਆਇੰਟ ਕਮਿਸ਼ਨਰ ਸ਼ਾਇਰੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।