ਹਤਿੰਦਰ ਮਹਿਤਾ
ਆਦਮਪੁਰ ਦੋਆਬਾ, 9 ਨਵੰਬਰ
ਇਥੇ ਬੇਗਮਪੁਰਾ ਟਾਈਗਰ ਫੋਰਸ ਜਲੰਧਰ ਯੂਨਿਟ ਦੇ ਪ੍ਰਧਾਨ ਪਰਮਜੀਤ ਮੱਲ ਅਤੇ ਗੁਰਦਿਆਲ ਸਿੰਘ ਮੀਤ ਪ੍ਰਧਾਨ ਵੱਲੋਂ ਅੱਜ ਆਦਮਪੁਰ ਬੱਸ ਅੱਡੇ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਅਤੇ ਪੋਸਟ ਮੈਟਰੀਕੁਲੇਸ਼ਨ ਸਕੀਮ ਨੂੰ ਲਾਗੂ ਨਾ ਕਰਨ ਅਤੇ ਘਪਲੇ ਕਰਨ ਦੀ ਨਿੰਦਾ ਕੀਤੀ। ਇਸ ਮੌਕੇ ਸ਼ਾਮਲ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਕੌਮੀ ਪ੍ਰਧਾਨ ਅਸ਼ੋਕ ਸੱਲਣ ਨੇ ਸਾਂਝੇ ਬਿਆਨ ਵਿੱਚ ਕਿਹਾ ਜੇਕਰ ਮੋਦੀ ਸਰਕਾਰ ਨੇ ਕਾਲੇ ਕਾਨੂੰਨ ਵਾਪਸ ਨਾ ਵਾਪਸ ਨਾ ਲਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਐੱਸਐੱਚਓ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਕੌਮੀ ਪ੍ਰਧਾਨ ਅਸ਼ੋਕ ਸੱਲਣ, ਕੌਮੀ ਚੇਅਰਮੈਨ ਤਰਸੇਮ ਦਿਵਾਨਾ, ਪੰਜਾਬ ਪ੍ਰਧਾਨ ਤਾਰਾ ਚੰਦ, ਜਲੰਧਰ ਯੂਨਿਟ ਦੇ ਪ੍ਰਧਾਨ ਪਰਮਜੀਤ ਕੁਮਾਰ, ਵਾਈਸ ਪ੍ਰਧਾਨ ਗੁਰਦਿਆਲ ਸਿੰਘ, ਰੇਸ਼ਮ ਲਾਲ, ਰਾਜ ਕੁਮਾਰ, ਸੰਜੀਵ ਕੁਮਾਰ, ਰਾਜ ਮਸੀਹ, ਮਾਈਕਲ ਹੰਸ, ਪਰਵੀਨ ਕੁਮਾਰ ,ਸੁਰਿੰਦਰ ਕੁਮਾਰ, ਪਰਮਜੀਤ ਸਮਸ਼ੇਰ ਸਿੰਘ ਕੁਨਾਲ, ਮੰਗਲ ਰਾਮ, ਗੁਰਪ੍ਰੀਤ, ਦਵਿੰਦਰ ਰਾਜ ਮਾਹੀ , ਨਰੇਸ਼ ਕੁਮਾਰ ਆਦਿ ਸ਼ਾਮਲ ਸਨ।