ਜਸਬੀਰ ਸਿੰਘ ਚਾਨਾ
ਫਗਵਾੜਾ, 22 ਅਗਸਤ
ਪਿਛਲੇ ਲੰਬੇ ਸਮੇਂ ਤੋਂ ਇੱਥੋਂ ਦੇ ਜੀ.ਟੀ.ਰੋਡ ’ਤੇ ਪੁਲ ਦਾ ਲਟਕਿਆ ਕੰਮ ਮੁਕੰਮਲ ਹੋਣ ਮਗਰੋਂ ਇਸ ਨੂੰ ਅੱਜ ਚਾਲੂ ਕਰ ਦਿੱਤਾ ਗਿਆ, ਜਿਸ ਦਾ ਰਸਮੀ ਉਦਘਾਟਨ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੀਤਾ।
ਇਸ ਮੌਕੇ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਪੁਲ ਨਾ ਬਣਨ ਕਾਰਨ ਲੋਕਾਂ ਨੂੰ ਕਾਫ਼ੀ ਔਕੜਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਇਸ ਦਿੱਲੀ-ਅੰਮ੍ਰਿਤਸਰ ਹਾਈਵੇਜ਼ ਜੀ.ਟੀ.ਰੋਡ ’ਤੇ ਆਵਾਜਾਈ ਦਾ ਬਹੁਤ ਜ਼ਿਆਦਾ ਬੋਝ ਹੈ। ਉਨ੍ਹਾਂ ਦੱਸਿਆ ਕਿ ਇਸ ਪੁਲ ’ਤੇ 117 ਕਰੋੜ 90 ਲੱਖ ਰੁਪਏ ਦੀ ਲਾਗਤ ਆਈ ਹੈ। ਅੱਜ ਪੁਲ ਮੁਕੰਮਲ ਹੋ ਗਿਆ ਹੈ, ਜਿਸ ਨਾਲ ਹੁਣ ਲੋਕਾਂ ਨੂੰ ਸੌਖ ਮਹਿਸੂਸ ਹੋਵੇਗੀ। ਇਸ ਪੁਲ ਦੀ ਇੱਕ ਪਾਸਾ ਚਾਲੂ ਕੀਤਾ ਗਿਆ ਹੈ ਅਤੇ ਦੂਜਾ ਪਾਸੇ 15 ਦਿਨਾਂ ’ਚ ਚਲਾਉਣ ਦੀ ਨੈਸ਼ਨਲ ਹਾਈਵੇਜ਼ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।