ਦਲੇਰ ਸਿੰਘ ਚੀਮਾ
ਭੁਲੱਥ, 5 ਅਗਸਤ
ਪੰਜਾਬ ਕਿਸਾਨ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਨੂੰ ਤੇਜ਼ ਕਰਨ ਲਈ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਅੱਜ ਬਲਾਕ ਨਡਾਲਾ ਤੋਂ ਵੱਡੀ ਗਿਣਤੀ ’ਚ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ, ਵਾਈਸ ਪ੍ਰਧਾਨ ਨਿਰਮਲ ਸਿੰਘ, ਜਗਮੋਹਨ ਸਿੰਘ ਚੀਮਾ, ਸਰਬਜੀਤ ਸਿੰਘ ਬੱਲ ਤੇ ਹਰਜੀਤ ਸਿੰਘ ਹੈਬਤਪੁਰ ਨੇ ਕਿਹਾ ਦੇਸ਼ ਦੇ ਕਿਸਾਨ ਇਸ ਵੇਲੇ ਅਜ਼ਾਦੀ ਦੀ ਦੂਜੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਵਿਚ ਹਿੱਸਾ ਪਾਉਣ ਲਈ ਨਡਾਲਾ, ਬੇਗੋਵਾਲ ਤੇ ਭੁਲੱਥ ਸਰਕਲਾਂ ਤੋਂ ਕਿਸਾਨਾਂ ਦੇ ਜਥੇ ਲਗਾਤਾਰ ਦਿੱਲੀ ਗਏ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖਿਲਾਫ਼ ਸਥਾਨਕ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਅੱਜ 267ਵੇਂ ਦਿਨ ਦੇ ਧਰਨੇ ਦੌਰਾਨ ਬੋਲਦਿਆਂ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਦੀ ਨਿਖੇਧੀ ਕੀਤੀ। ਧਰਨੇ ਨੂੰ ਗੁਰਮੇਸ਼ ਸਿੰਘ, ਮਾਸਟਰ ਹਰਕੰਵਲ ਸਿੰਘ, ਬਿਮਲਾ ਦੇਵੀ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ ਪਰਸਨ ਸਿੰਘ ਆਦਿ ਨੇ ਸੰਬੋਧਨ ਕੀਤਾ।
ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਬਲਾਕ ਫਤਿਹਗੜ੍ਹ ਚੂੜੀਆਂ ਤੋਂ ਯੂਥ ਵਿੰਗ ਦੇ ਸੂਬਾ ਕਮੇਟੀ ਮੈਂਬਰ ਸ਼ਮਸ਼ੇਰ ਸਿੰਘ ਤੇਜਾ ਕਲਾਂ ਦੀ ਅਗਵਾਈ ਵਿੱਚ ਕਿਸਾਨਾਂ ਦਾ ਜਥਾ ਦਿੱਲੀ ਕਿਸਾਨ ਸੰਸਦ ਅਤੇ ਸਿੰਘੂ ਬਾਰਡਰ ‘ਤੇ ਚਲਦੇ ਧਰਨੇ ਵਿZਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਕਿਸਾਨ ਮੋਰਚਾ ਸਿਰੇ ਨਹੀਂ ਚੜ੍ਹ ਜਾਂਦਾ ਉਦੋਂ ਤੱਕ ਭਾਜਪਾ ਆਗੂਆਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ ਅਤੇ ਦੂਸਰੀਆਂ ਪਾਰਟੀਆਂ ਦੇ ਆਗੂਆਂ ਤੋਂ ਸਵਾਲ ਪੁੱਛੇ ਜਾਣ। ਇਸ ਮੌਕੇ ਕਿਸਾਨ ਆਗੂ ਭੁਪਿੰਦਰ ਸਿੰਘ ਫਤਿਹਗੜ੍ਹ ਚੂੜੀਆਂ, ਗੁਰਮੀਤ ਸਿੰਘ ਅਤੇ ਪ੍ਭਦਿਆਲ ਸਿੰਘ ਹਾਜ਼ਰ ਸਨ।