ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਅਕਤੂਬਰ
ਸਿਟੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਕੋਲ ਕੀਤੀ ਸ਼ਿਕਾਇਤ ’ਚ ਗੋਬਿੰਦਰ ਕੁਮਾਰ ਵਾਸੀ ਸ਼ਾਲੀਮਾਰ ਨਗਰ ਨੇ ਦੱਸਿਆ ਕਿ ਰਾਜਦੀਪ ਸਿੰਘ ਤੇ ਸ਼ੈਲੀ ਕੌਰ ਵਾਸੀ ਚੰਡੀਗੜ੍ਹ ਨੇ ਉਸ ਨੂੰ ਆਸਟਰੇਲੀਆ ਭੇਜਣ ਲਈ ਉਸ ਕੋਲੋਂ 6.72 ਲੱਖ ਰੁਪਏ ਲਏ ਪਰ ਨਾ ਤਾਂ ਉਸ ਨੂੰ ਨਾ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਮਾਮਲੇ ਦੀ ਜਾਂਚ ਕਰਨ ਉਪਰੰਤ ਦੋਸ਼ ਸਾਬਿਤ ਹੋਣ ’ਤੇ ਪੁਲੀਸ ਵੱਲੋਂ ਦੋਵਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਗਿਆ ਹੈ।