ਪਾਲ ਸਿੰਘ ਨੌਲੀ
ਜਲੰਧਰ, 21 ਸਤੰਬਰ
ਇਥੇ ਬਸਤੀ ਸ਼ੇਖ ਸਥਿੱਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮਹਾਕਵੀ ਭਾਈ ਸੰਤੋਖ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਦੇ ਦੀਵਾਨਾਂ ਵਿੱਚ ਭਾਈ ਦਲੇਰ ਸਿੰਘ ਦੇ ਜੱਥੇ ਨੇ ਕੀਰਤਨ ਅਤੇ ਗਿਆਨੀ ਜਗਸੀਰ ਸਿੰਘ ਨੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਮਹਾਕਵੀ ਭਾਈ ਸੰਤੋਖ ਸਿੰਘ ਯਾਦਗਾਰੀ ਕਮੇਟੀ ਵਲੋਂ ਦੁਪਹਿਰ ਤੱਕ ਸਜਾਏ ਦੀਵਾਨ ਵਿੱਚ ਡਾ. ਪਰਮਜੀਤ ਸਿੰਘ ਮਾਨਸਾ, ਡਾ. ਅਮਰਜੀਤ ਸਿੰਘ ਅਤੇ ਕੁਲਦੀਪ ਸਿੰਘ ਬੇਦੀ ਨੇ ਵਿਸ਼ੇਸ਼ ਤੌਰ ’ਤੇ ਮਹਾਕਵੀ ਭਾਈ ਸੰਤੋਖ ਸਿੰਘ ਦੇ ਜੀਵਨ ਅਤੇ ਸਿੱਖ ਪੰਥ ਪ੍ਰਤੀ ਉਨ੍ਹਾਂ ਵਲੋਂ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਯਾਦਗਾਰੀ ਕਮੇਟੀ ਦੇ ਪ੍ਰਧਾਨ ਇੰਜੀ. ਕਰਮਜੀਤ ਸਿੰਘ ਨੇ ਭਾਈ ਸੰਤੋਖ ਸਿੰਘ ਦੇ ਪਰਉਪਕਾਰੀ ਜੀਵਨ ਸਬੰਧੀ ਸੰਗਤਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਭਾਈ ਸਾਹਿਬ ਵੱਲੋਂ ਸੂਰਜ ਪ੍ਰਕਾਸ਼ ਦੀ ਰਚਨਾ ਸਿੱਖ ਕੌਮ ਨੂੰ ਮਹਾਨ ਦੇਣ ਹੈ। ਸਭਾ ਦੇ ਸਰਪ੍ਰਸਤ ਬੇਅੰਤ ਸਿੰਘ ਸਰਹੱਦੀ ਨੇ ਧੰਨਵਾਦ ਕੀਤਾ।
ਇਸ ਮੌਕੇ ਮਨੋਹਰ ਲਾਲ, ਸੀਐੱਲ ਲੱਕੀ, ਮੇਜਰ ਜਗਜੀਤ ਸਿੰਘ ਰਿਸ਼ੀ, ਚਰਨਜੀਤ ਸਿੰਘ ਲੁਬਾਣਾ, ਇੰਦਰਪਾਲ ਸਿੰਘ ਅਰੋੜਾ, ਇੰਜੀ. ਮੁਖਵਿੰਦਰ ਸਿੰਘ ਸੰਧੂ, ਹਰਬੰਸ ਸਿੰਘ, ਡਾ. ਸਤਨਾਮ ਸਿੰਘ ਮੱਕੜ, ਕਸ਼ਮੀਰ ਸਿੰਘ ਹੇਅਰ ਆਦਿ ਪਤਵੰਤੇ ਹਾਜ਼ਰ ਸਨ।