ਫਗਵਾੜਾ: ਇੱਕ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਸਿਟੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 406, 420 ਆਈ.ਪੀ.ਸੀ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰਾਜਪਾਲ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਖੋਥੜਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਬਿੱਕਰ ਸਿੰਘ ਨਾਲ ਵਰਕ ਪਰਮਿਟ ਵੀਜ਼ੇ ’ਤੇ ਜੌਰਡਨ ਜਾਣ ਲਈ ਸੌਦਾ ਤਹਿ ਹੋਇਆ ਸੀ ਪਰ ਇਸ ਵਿਅਕਤੀ ਨੇ ਉਸ ਨੂੰ ਜੋਰਡਨ ਭੇਜਣ ਦੀ ਥਾਂ ਦੁਬਈ ਵਿੱਚ ਟੂਰਿਸਟ ਵੀਜ਼ੇ ’ਤੇ ਭੇਜ ਕੇ 1 ਲੱਖ 20 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਜਿਸ ਸਬੰਧ ’ਚ ਪੁਲੀਸ ਨੇ ਬਿੱਕਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਫ਼ਰੈਂਡ ਕਾਲੋਨੀ ਤਾਰੂ ਕਾ ਵਾੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ