ਪੱਤਰ ਪ੍ਰੇਰਕ
ਤਲਵਾੜਾ, 14 ਅਪਰੈਲ
ਸਰਕਾਰ ਨੇ ਨੀਮ ਪਹਾੜੀ ਖ਼ੇਤਰ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੰਢੀ ਖ਼ੇਤਰ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਸੂਹਾ ਦੇ ਵਿਧਾਇਕ ਕਰਮਵੀਰ ਘੁੰਮਣ ਨੇ ਦਿੱਤੀ। ਵਿਧਾਇਕ ਘੁੰਮਣ ਨੇ ਦੱਸਿਆ ਕਿ ਕੰਢੀ ਖ਼ੇਤਰ ’ਚ ਬਿਜਲੀ ਕੱਟਾਂ ਕਾਰਨ ਨੀਮ ਪਹਾੜੀ ਪਿੰਡਾਂ ’ਚ ਪੀਣ ਵਾਲੇ ਪਾਣੀ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਸੀ। ਖ਼ੇਤਰ ਦੀਆਂ ਵਿਸ਼ੇਸ਼ ਹਾਲਤ ਦਾ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ, ਬਿਜਲੀ ਮੰਤਰੀ ਹਰਭਜਨ ਸਿੰਘ ਤੇ ਪੰਜਾਬ ਪਾਵਰਕੌਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਕੋਲ਼ ਰੱਖਿਆ ਸੀ ਜਿਸ ਉਪਰੰਤ ਪੰਜਾਬ ਸਰਕਾਰ ਨੇ ਕੰਢੀ ਖ਼ੇਤਰ ਨੂੰ ਬਿਜਲੀ ਕੱਟਾਂ ਤੋਂ ਮੁਕਤ ਰੱਖਣ ਦਾ ਫੈਸਲਾ ਕੀਤਾ ਹੈ।