ਨਿੱਜੀ ਪੱਤਰ ਪ੍ਰੇਰਕ
ਜਲੰਧਰ, 23 ਦਸੰਬਰ
ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੀਐੱਸਐੱਮਐੱਸਯੂ ਦੇ ਸੱਦੇ ’ਤੇ ਕਲੈਰੀਕਲ ਅਮਲੇ ਦੀ ਸ਼ੁਰੂ ਕੀਤੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਇਹ ਹੜਤਾਲ ਜਲੰਧਰ ਜ਼ਿਲ੍ਹੇ ਦੇ ਸਾਰੇ ਦਫਤਰਾਂ ਵਿਚ ਕੀਤੀ ਗਈ ਹੈ, ਜਿਸ ਦੌਰਾਨ ਸਾਰੀਆਂ ਸੇਵਾਵਾਂ ਠੱਪ ਰਹੀਆਂ ਹਨ। ਯੂਨੀਅਨ ਆਗੂਆਂ ਵੱਲੋਂ ਕੀਤੀ ਗਈ ਹੰਗਾਮੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 27 ਦਸੰਬਰ ਨੂੰ ਜਲੰਧਰ ਵਿਚ ਜੋ ਕਾਂਗਰਸ ਪਾਰਟੀ ਵੱਲੋਂ ਰੈਲੀ ਕੀਤੀ ਜਾ ਰਹੀ ਹੈ, ਉਸ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਕਾਲੇ ਝੰਡੇ ਦਿਖਾਏ ਜਾਣਗੇ।