ਪੱਤਰ ਪ੍ਰੇਰਕ
ਹੁਸ਼ਿਆਰਪੁਰ, 24 ਅਗਸਤ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਵਧਾ ਦਿੱਤਾ ਗਿਆ ਹੈ ਅਤੇ ਸਾਂਝ ਕੇਂਦਰਾਂ ਵਿੱਚ ਮਿਲ ਰਹੀਆਂ ਕੁੱਝ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਮੋਬਾਈਲ ਫੋਨ, ਪਾਸਪੋਰਟ ਜਾਂ ਹੋਰ ਦਸਤਾਵੇਜ਼ ਗੁੰਮ ਹੋਣ ਸਬੰਧੀ ਸ਼ਿਕਾਇਤ ਸੇਵਾ ਕੇਂਦਰਾਂ ਵਿੱਚ ਵੀ ਦਰਜ ਕਰਵਾ ਸਕਦੇ ਹਨ। ਗ੍ਰਹਿ ਵਿਭਾਗ ਨਾਲ ਸਬੰਧਤ ਅਸਲਾ ਲਾਇਸੈਂਸ ਰੱਦ ਕਰਵਾਉਣ ਲਈ ਵੀ ਸੇਵਾ ਕੇਂਦਰਾਂ ਵਿੱਚ ਅਰਜ਼ੀਆਂ ਦੇਣ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਗਈ ਹੈ। ਡੀਸੀ ਨੇ ਦੱਸਿਆ ਕਿ ਜਨਤਾ ਦੀ ਸੁਵਿਧਾ ਲਈ ਜ਼ਿਲ੍ਹੇ ਵਿੱਚ ਇਸ ਵੇਲੇ ਕੁੱਲ 25 ਸੇਵਾ ਕੇਂਦਰ ਚਲਾਏ ਜਾ ਰਹੇ ਹਨ।