ਪੱਤਰ ਪ੍ਰੇਰਕ
ਤਰਨ ਤਾਰਨ, 17 ਅਕਤੂਬਰ
ਆਲ ਇੰਡੀਆ ਜੱਟ ਮਹਾਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਇਥੇ ਇਕ ਮੀਟਿੰਗ ਕਰ ਕੇ ਕੇਂਦਰ ਸਰਕਾਰ ਵਲੋਂ ਸੂਬੇ ਦੇ ਛੇ ਜ਼ਿਲ੍ਹਿਆਂ ਨੂੰ ਕੇਂਦਰੀ ਸੁਰੱਖਿਆ ਬੀਐੱਸਐੱਫ਼ ਦੇ ਘੇਰੇ ਵਿੱਚ ਕਰਨ ਨੂੰ ਸੂਬਿਆਂ ਦੇ ਹੱਕਾਂ ਤੇ ਚਿੱਟਾ ਡਾਕਾ ਕਰਾਰ ਦਿੱਤਾ ਹੈ। ਮੀਟਿੰਗ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮੇਹਰ ਸਿੰਘ ਚੁਤਾਲਾ ਨੇਕਿਹਾ ਕਿ ਬੀਐਸਐਫ਼ ਵੱਲੋਂ ਕੰਮ ਕਰਨ ਦਾ ਘੇਰਾ 15 ਕਿਲੋਮੀਟਰ ਤੋਂ ਵਧਾ ਨੇ 50 ਕਿਲੋਮੀਟਰ ਕਰ ਦੇਣ ਨਾਲ ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਨੂੰ ਪੂਰੇ ਦੇ ਪੂਰੇ ਤੌਰ ’ਤੇ ਕੇਂਦਰੀ ਸੁਰੱਖਿਆ ਬਲਾਂ ਅਧੀਨ ਕਰ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਕੇਂਦਰ ਸਰਕਾਰ ਦੀ ਇਸ ਚਾਲ ਨੂੰ ਸਫ਼ਲ ਨਹੀਂ ਹੋਣ ਦੇਣਗੇ।